ਸਲੋਕ ਭਗਤ ਕਬੀਰ ਜੀਉ ਕੇ
ੴ ਸਤਿਗੁਰ ਪ੍ਰਸਾਦਿ॥
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ॥
ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ॥ 1॥
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ॥
ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ॥ 2॥
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ॥
ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ॥ 3॥
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ॥
ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ॥ 4॥
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ॥
ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ॥ 5॥
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ॥
ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗ+ਬਿੰਦੁ॥ 6॥
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ॥
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ॥ 7॥
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ॥
ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ॥ 8॥
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ॥
ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ॥ 9॥
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ॥
ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ॥ 10॥
ਕਬੀਰ ਚੰਦਨ ਕਾ ਬਿਰਵਾ ਭਲਾ ਬੇੜਿੑਓ ਢਾਕ ਪਲਾਸ॥
ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ॥ 11॥
ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ॥
ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ॥ 12॥
ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ॥
ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ॥ 13॥
ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ॥
ਇੱਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ॥ 14॥
ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ॥
ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ॥ 15॥
ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ॥
ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ॥ 16॥
ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ॥
ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ॥ 17॥
ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ॥
ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ॥ 18॥
ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ॥
ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ॥ 19॥
ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ॥
ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ॥ 20॥
ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ॥
ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ॥ 21॥
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ॥
ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ॥ 22॥
ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲੑ॥
ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ॥ 23॥
ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ॥
ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ॥ 24॥
ਕਬੀਰ ਪ੍ਰੀਤਿ ਇੱਕ ਸਿਉ ਕੀਏ ਆਨ ਦੁਬਿਧਾ ਜਾਇ॥
ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ॥ 25॥
ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ॥
ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ॥ 26॥
ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ॥
ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ॥ 27॥
ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ॥
ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ॥ 28॥
ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ॥
ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ॥ 29॥
ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ॥
ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ॥ 30॥
ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ॥
ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ॥ 31॥
ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ॥
ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ॥ 32॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ॥
ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ॥ 33॥
ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ॥
ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ॥ 34॥
ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ॥
ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ॥ 35॥
ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ॥
ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ॥ 36॥
ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ॥
ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ॥ 37॥
ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ॥
ਆਜੁ ਕਾਲਿੑ ਭੁਇ ਲੇਟਣਾ ਊਪਰਿ ਜਾਮੈ ਘਾਸੁ॥ 38॥
ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ॥
ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ॥ 39॥
ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ॥
ਆਜੁ ਕਾਲਿੑ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ॥ 40॥
ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ॥
ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ॥ 41॥
ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ॥
ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ॥ 42॥
ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ॥
ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ॥ 43॥
ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ॥
ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ॥ 44॥
ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ॥
ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ॥ 45॥
ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ॥
ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ॥ 46॥
ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ॥
ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ॥ 47॥
ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ॥
ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ॥ 48॥
ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ॥
ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮਾੑਲਿ॥ 49॥
ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ॥
ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ॥ 50॥
ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ॥
ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ॥ 51॥
ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ॥
ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ॥ 52॥
ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ॥
ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ॥ 53॥
ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ॥
ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ॥ 54॥
ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ॥
ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ॥ 55॥
ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ॥
ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ॥ 56॥
ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ॥
ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ॥ 57॥
ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ॥
ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ॥ 58॥
ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ॥
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ॥ 59॥
ਕਬੀਰ ਨਾ ਮ+ਹਿ ਛਾਨਿ ਨ ਛਾਪਰੀ ਨਾ ਮ+ਹਿ ਘਰੁ ਨਹੀ ਗਾਉ॥
ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ॥ 60॥
ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ॥
ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ॥ 61॥
ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ॥
ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ॥ 62॥
ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ॥
ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ॥ 63॥
ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ॥
ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ॥ 64॥
ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ॥
ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ॥ 65॥
ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ॥
ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ॥ 66॥
ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ॥
ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ॥ 67॥
ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ॥
ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ॥ 68॥
ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ॥
ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ॥ 69॥
ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ॥
ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ॥ 70॥
ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ॥
ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ॥ 71॥
ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ॥
ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ॥ 72॥
ਕਬੀਰ ਗਾਗਰਿ ਜਲ ਭਰੀ ਆਜੁ ਕਾਲਿੑ ਜੈਹੈ ਫੂਟਿ॥
ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ॥ 73॥
ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ॥
ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ॥ 74॥
ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ॥
ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ॥ 75॥
ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ॥
ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ॥ 76॥
ਕਬੀਰ ਪਾਰਸ ਚੰਦਨੈ ਤਿਨੑ ਹੈ ਏਕ ਸੁਗੰਧ॥
ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ॥ 77॥
ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ॥
ਏਕੁ ਜੁ ਸਾਧੂ ਮ+ਹਿ ਮਿਲਿਓ ਤਿਨਿੑ ਲੀਆ ਅੰਚਲਿ ਲਾਇ॥ 78॥
ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ॥
ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ॥ 79॥
ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ॥
ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ॥ 80॥
ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ॥
ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ॥ 81॥
ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ॥
ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ॥ 82॥
ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ॥
ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ॥ 83॥
ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ॥
ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ॥ 84॥
ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ॥
ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ॥ 85॥
ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ॥
ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ॥ 86॥
ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ॥
ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ॥ 87॥
ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ॥
ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ॥ 88॥
ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ॥
ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ॥ 89॥
ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ॥
ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ॥ 90॥
ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ॥
ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ॥ 91॥
ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ॥
ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ॥ 92॥
ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ॥
ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ॥ 93॥
ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ॥
ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ॥ 94॥
ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ॥
ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ॥ 95॥
ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ॥
ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ॥ 96॥
ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ॥
ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ॥ 97॥
ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ॥
ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ॥ 98॥
ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ॥
ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ॥ 99॥
ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ॥
ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ॥ 100॥
ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ॥
ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ॥ 101॥
ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ॥
ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ॥ 102॥
ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ॥
ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ॥ 103॥
ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ॥
ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ॥ 104॥
ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ॥
ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ॥ 105॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ॥
ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ॥ 106॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ॥
ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ॥ 107॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ॥
ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ॥ 108॥
ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ॥
ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ॥ 109॥
ਕਬੀਰ ਸ+ਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ॥
ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ॥ 110॥
ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ॥
ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ॥ 111॥
ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ॥
ਇਆ ਸੁਖ ਤੇ ਭਿਖ੍ਯ੍ਯਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ॥ 112॥
ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ॥
ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ॥ 113॥
ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ॥
ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ॥ 114॥
ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ॥
ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ॥ 115॥
ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ॥
ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ॥ 116॥
ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ॥
ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ॥ 117॥
ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ॥
ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ॥ 118॥
ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ॥
ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ॥ 119॥
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ॥
ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ॥ 120॥
ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ॥
ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ॥ 121॥
ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ॥
ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ॥ 122॥
ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ॥
ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ॥ 123॥
ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ॥
ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ॥ 124॥
ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ॥
ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ॥ 125॥
ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ॥
ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ॥ 126॥
ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ॥
ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ॥ 127॥
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ॥
ਇੱਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ॥ 128॥
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ॥
ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ॥ 129॥
ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ॥
ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ॥ 130॥
ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ॥
ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ॥ 131॥
ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ॥
ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ॥ 132॥
ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ॥
ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ॥ 133॥
ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ॥
ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ॥ 134॥
ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ॥
ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ॥ 135॥
ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ॥
ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ॥ 136॥
ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ॥
ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ॥ 137॥
ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ॥
ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ॥ 138॥
ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ॥
ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ॥ 139॥
ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ॥
ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ॥ 140॥
ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ॥
ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ॥ 141॥
ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ॥
ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ॥ 142॥
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ॥
ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ॥ 143॥
ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ॥
ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ॥ 144॥
ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ॥
ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ॥ 145॥
ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ॥
ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ॥ 146॥
ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ॥
ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ॥ 147॥
ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ॥
ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ॥ 148॥
ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ॥
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ॥ 149॥
ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ॥
ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ॥ 150॥
ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ॥
ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ॥ 151॥
ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ॥
ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ॥ 152॥
ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ॥
ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ॥ 153॥
ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ॥
ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ॥ 154॥
ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ॥
ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ॥ 155॥
ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ॥
ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ॥ 156॥
ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ॥
ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ॥ 157॥
ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ॥
ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ॥ 158॥
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ॥
ਤਾਸੁ ਪਟੰਤਰ ਨ ਪੁਜੈ ਹਰਿ ਜਨ ਕੀ ਪਨਿਹਾਰਿ॥ 159॥
ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ॥
ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ॥ 160॥
ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ॥
ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ॥ 161॥
ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ॥
ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ॥ 162॥
ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ॥
ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ॥ 163॥
ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ॥
ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ॥ 164॥
ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ॥
ਇੱਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ॥ 165॥
ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ॥
ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ॥ 166॥
ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ॥
ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ॥ 167॥
ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ॥
ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ॥ 168॥
ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ॥
ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ॥ 169॥
ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ॥
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ॥ 170॥
ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ॥
ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ॥ 171॥
ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ॥
ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ॥ 172॥
ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ॥
ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ॥ 173॥
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ॥
ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ॥ 174॥
ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ॥
ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ॥ 175॥
ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ॥
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ॥ 176॥
ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਂ ਸਭ ਭੂਲਿ॥
ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ॥ 177॥
ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ॥
ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ॥ 178॥
ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ॥
ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ॥ 179॥
ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ॥
ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ॥ 180॥
ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ॥
ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ॥ 181॥
ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ॥
ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ॥ 182॥
ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ॥
ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ॥ 183॥
ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ॥
ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ॥ 184॥
ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ॥
ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ॥ 185॥
ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ॥
ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ॥ 186॥
ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ॥
ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ॥ 187॥
ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ॥
ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ॥ 188॥
ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ॥
ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ॥ 189॥
ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ॥
ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ॥ 190॥
ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ॥
ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ॥ 191॥
ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ॥
ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ॥ 192॥
ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ॥
ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ॥ 193॥
ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ॥ 194॥
ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ॥
ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ॥ 195॥
ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ॥
ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ॥ 196॥
ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ॥
ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿੑ ਫੁਰਮਾਈ ਗਾਇ॥ 197॥
ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ॥
ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ॥ 198॥
ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ॥
ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ॥ 199॥
ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ॥
ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ॥ 200॥
ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ॥
ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ॥ 201॥
ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ॥
ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ॥ 202॥
ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ॥
ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ॥ 203॥
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ॥ 204॥
ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ॥
ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ॥ 205॥
ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ॥
ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ॥ 206॥
ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ॥
ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ॥ 207॥
ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ॥
ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ॥ 208॥ ਮਹਲਾ 5॥
ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ॥
ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ॥ 209॥ ਮਹਲਾ 5॥
ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ॥
ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ॥ 210॥ ਮਹਲਾ 5॥
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ॥
ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ॥ 211॥
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ॥
ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ॥ 212॥
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾੑਲਿ॥
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ॥ 213॥ ਮਹਲਾ 5॥
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ॥
ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ॥ 214॥
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ॥
ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ॥ 215॥
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ॥
ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ॥ 216॥
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ॥
ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ॥ 217॥
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ॥
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ॥ 218॥
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ॥
ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ॥ 219॥ ਮਃ 3॥
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ॥
ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ॥ 220॥ ਮਃ 5॥
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ॥
ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ॥ 221॥
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ॥
ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ॥ 222॥
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ॥
ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ॥ 223॥
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ॥
ਅੰਕਸੁ ਗ੍ਯ੍ਯਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ॥ 224॥
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ॥
ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ॥ 225॥
ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ॥
ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ॥ 226॥
ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ॥
ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ॥ 227॥
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ॥
ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ॥ 228॥
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ॥
ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ॥ 229॥
ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ॥
ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ॥ 230॥
ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ॥
ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ॥ 231॥
ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ॥
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ॥ 232॥
ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ॥
ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ॥ 233॥
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ॥
ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ॥ 234॥
ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ॥
ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ॥ 235॥
ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ॥
ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ॥ 236॥
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ॥
ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ॥ 237॥
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ॥
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ॥ 238॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ॥
ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ॥ 239॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ॥
ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ॥ 240॥
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ॥
ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ॥ 241॥
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ॥ 242॥
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ॥ 243॥

No comments:
Post a Comment